July 7, 2024 5:27 pm
ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਫੂਕਿਆ ਚੰਨੀ ਸਰਕਾਰ ਦਾ ਪੁਤਲਾ

ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਫੂਕਿਆ ਚੰਨੀ ਸਰਕਾਰ ਦਾ ਪੁਤਲਾ

ਗੁਰੂ ਹਰਸਹਾਏ 21 ਨਵੰਬਰ 2021 :- ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਫਾਜ਼ਿਲਕਾ ਸੜਕ ਗੋਲੂ ਕਾ ਮੋੜ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਰੋਸ

ਕੀਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ। ਅਧਿਆਪਕ ਆਗੂਆਂ ਨੇ ਆਪਣੀਆਂ ਅਧਿਆਪਕਾਂ ਦੀ 2364 ਅਸਾਮੀਆਂ ਸਮੇਤ 6635 ਅਸਾਮੀਆਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਚੁੱਕੀ ਅਤੇ ਰੋਸ ਜਾਹਰ ਕਰਦਿਆਂ ਕਿਹਾ ਕੇ ਸਰਕਾਰ ਸਿਰਫ਼ ਫੋਕੇ ਲਾਰੇ ਲਾ ਕੇ ਟਾਈਮ ਪਾਸ ਕਰ ਰਹੀ ਹੈ।