IIT Ropar

ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ‘ਚ VIP ਸਹੂਲਤਾਂ ਤੇ ਪੀਜ਼ੇ ਮਿਲਦੇ ਸਨ, ਪਰ ਹੁਣ ਨਹੀਂ: ਹਰਜੋਤ ਬੈਂਸ

ਚੰਡੀਗੜ੍ਹ 29 ਅਗਸਤ 2022: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ (Harjot Bains) ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਵੀਆਈਪੀ ਸਹੂਲਤਾਂ ਤੇ ਪੀਜ਼ਾ ਮਿਲਦੇ ਸਨ ਪਰ ਹੁਣ ਨਹੀਂ। ਇਸਦੇ ਨਾਲ ਹੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਜੇਲ੍ਹਾਂ ਅਸਲ ਵਿੱਚ ਸੁਧਾਰ ਘਰ ਬਣਨਗੀਆਂ। ਉਨ੍ਹਾਂ ਕਿਹਾ ਕਿ ਮੇਰੇ ਸਾਰੇ ਅਧਿਕਾਰੀ ਜੇਲ੍ਹਾਂ ਨੂੰ ਅਸਲ ਸੁਧਾਰ ਘਰ ਬਣਾਉਣ ਲਈ ਵਚਨਬੱਧ ਹਨ।

ਹਰਜੋਤ ਬੈਂਸ (Harjot Bains) ਕਿਹਾ ਕਿ ਅਸੀਂ ਜੇਲ੍ਹਾਂ ਨੂੰ ਡਰੱਗ, ਮੋਬਾਈਲ ਤੇ ਕ੍ਰਾਈਮ ਮੁਕਤ ਕਰਕੇ ਸਾਹ ਲਵਾਂਗੇ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਸਾਨੂੰ ਅਜਿਹਾ ਕਰਨ ਤੋਂ ਕੋਈ ਨਹੀਂ ਰੋਕ ਸਕਦਾ | ਜਿਕਰਯੋਗ ਹੈ ਕਿ ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਗੋਲਡੀ ਬਰਾੜ ਨੇ ਕਿਹਾ ਕਿ ਡੀਜੀਪੀ ਗੌਰਵ ਯਾਦਵ (DGP Gaurav Yadav) ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ, ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ।

Harjot Bains

Scroll to Top