ਚੰਡੀਗੜ੍ਹ,16 ਅਕਤੂਬਰ 2023: ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਸੋਮਵਾਰ ਸਵੇਰੇ 9:11 ਵਜੇ ਪਿਥੌਰਾਗੜ੍ਹ ਦੇ ਧਾਰਚੂਲਾ ਅਤੇ ਬੰਗਾਪਾਨੀ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਜਦੋਂ ਕਿ ਭੂਚਾਲ ਦਾ ਕੇਂਦਰ ਨੇਪਾਲ ‘ਚ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਰਾਤ 9:15 ‘ਤੇ ਧਾਰਚੂਲਾ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਘਬਰਾ ਕੇ ਲੋਕ ਘਰਾਂ ਤੋਂ ਬਾਹਰ ਆ ਗਏ। ਆਫਤ ਪ੍ਰਬੰਧਨ ਵਿਭਾਗ ਮੁਤਾਬਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।