July 4, 2024 9:25 pm
ਉੱਤਰਕਾਸ਼ੀ

Earthquake: ਗਵਾਲੀਅਰ ‘ਚ ਆਇਆ ਭੂਚਾਲ, ਘਬਰਾ ਕੇ ਘਰਾਂ ਤੋਂ ਬਾਹਰ ਆਏ ਲੋਕ

ਚੰਡੀਗੜ੍ਹ, 24 ਮਾਰਚ 2023: ਮੱਧ ਪ੍ਰਦੇਸ਼ ਦੇ ਗਵਾਲੀਅਰ (Gwalior) ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਚਾਰ ਮਾਪੀ ਗਈ ਹੈ। ਸਵੇਰੇ ਕਰੀਬ 10:31 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਉਹ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰ ਜ਼ਮੀਨ ਤੋਂ 10 ਕਿਲੋਮੀਟਰ ਦੂਰ ਸੀ। ਦੂਜੇ ਪਾਸੇ ਛੱਤੀਸਗੜ੍ਹ ਦੇ ਅੰਬਿਕਾਪੁਰ ਸਮੇਤ ਆਸਪਾਸ ਦੇ ਇਲਾਕਿਆਂ ‘ਚ ਸਵੇਰੇ ਕਰੀਬ 10:31 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੂਰਜਪੁਰ ਦੇ ਭਟਗਾਂਵ ਤੋਂ 11 ਕਿਲੋਮੀਟਰ ਦੂਰ ਦੱਸਿਆ ਜਾਂਦਾ ਹੈ।

Image