ਚੰਡੀਗੜ੍ਹ, 06 ਨਵੰਬਰ 2023: ਸੋਮਵਾਰ ਦੁਪਹਿਰ 4.16 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ (Earthquake tremors) ਮਹਿਸੂਸ ਕੀਤੇ ਗਏ ਹਨ । ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀਆਂ ਥਾਵਾਂ ਵੱਲ ਵਧਦੇ ਦੇਖੇ ਗਏ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਫਰੀਦਾਬਾਦ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਨੇਪਾਲ ਸੀ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਸੀ।
ਫਿਲਹਾਲ ਕਿਧਰੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਹੀ ਨੇਪਾਲ ‘ਚ ਭੂਚਾਲ ਨੇ ਵੱਡੀ ਤਬਾਹੀ ਮਚਾਈ ਸੀ। ਇਸ ਵਿੱਚ ਜਾਜਰਕੋਟ ਵਿੱਚ 905 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਜਦਕਿ 2745 ਘਰ ਅੰਸ਼ਕ ਤੌਰ ’ਤੇ ਨੁਕਸਾਨੇ ਗਏ। ਰੂਕੁਮ ਪੱਛਮ ਵਿੱਚ, ਭੂਚਾਲ (Earthquake tremors) ਨਾਲ 2,136 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 2,642 ਘਰ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਅਤੇ 4,670 ਘਰਾਂ ਨੂੰ ਮਾਮੂਲੀ ਨੁਕਸਾਨ ਹੋਇਆ।
ਇਸ ਤੋਂ ਇਲਾਵਾ ਇਸ ਹੜ੍ਹ ਵਿਚ 150 ਤੋਂ ਵੱਧ ਨਾਗਰਿਕਾਂ ਦੀ ਜਾਨ ਚਲੀ ਗਈ ਅਤੇ ਲਗਭਗ 200 ਜਣੇ ਜ਼ਖਮੀ ਹੋ ਗਏ।