ਚੰਡੀਗੜ੍ਹ, 11 ਜਨਵਰੀ 2024: ਹਰਿਆਣਾ-ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੁਪਹਿਰ 2.50 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਮਾਪੀ ਗਈ ਹੈ ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ। ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਪਾਕਿਸਤਾਨ ਤੋਂ ਇਲਾਵਾ ਉੱਤਰੀ ਭਾਰਤ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ।
ਕੁਝ ਸਕਿੰਟਾਂ ਤੱਕ ਲੱਗੇ ਇਨ੍ਹਾਂ ਝਟਕਿਆਂ ਕਾਰਨ ਲੋਕਾਂ ‘ਚ ਇਕ ਦਮ ਡਰ ਦਾ ਮਾਹੌਲ ਬਣ ਗਿਆ। ਹਾਲਾਂਕਿ, ਫਿਲਹਾਲ ਕਿਸੇ ਇਮਾਰਤ ਜਾਂ ਲੋਕਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ 20 ਦਸੰਬਰ 2023 ਨੂੰ ਹਰਿਆਣਾ ਵਿੱਚ ਭੂਚਾਲ (Earthquake) ਆਇਆ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਮਾਪੀ ਗਈ। ਇਸ ਦਾ ਕੇਂਦਰ ਪਾਣੀਪਤ ਸੀ।