12 ਮਈ 2025: ਤਿੱਬਤ ਵਿੱਚ ਅੱਜ ਰਾਤ ਲਗਭਗ 2:41 ਵਜੇ ਭੂਚਾਲ (earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 5.7 ਮਾਪੀ ਗਈ। ਨੈਸ਼ਨਲ ਸੈਂਟਰ ਫਾਰ (natioanl center) ਸੀਸਮੋਲੋਜੀ (NCS) ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ (earthquake) ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਯੂਪੀ ਤੋਂ ਬਿਹਾਰ ਤੱਕ ਭੂਚਾਲ (earthquake) ਦੇ ਝਟਕੇ ਮਹਿਸੂਸ ਕੀਤੇ ਗਏ। ਯੂਪੀ-ਬਿਹਾਰ ਦੇ ਸਰਹੱਦੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਏ, ਜਿਸ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ 29.02 ਉੱਤਰ ਅਕਸ਼ਾਂਸ਼ ਅਤੇ 87.48 ਪੂਰਬ ਰੇਖਾਂਸ਼ ‘ਤੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਇਸ ਤੋਂ ਪਹਿਲਾਂ 9 ਮਈ ਨੂੰ ਵੀ ਇੱਥੇ ਭੂਚਾਲ (earthquake) ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਪਰ ਕੋਈ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਸੀ। ਹਿਮਾਲੀਅਨ ਖੇਤਰ ਹੋਣ ਕਰਕੇ, ਇੱਥੇ ਸਮੇਂ-ਸਮੇਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।
Read More: Earthquake in Turkey: ਤੁਰਕੀ ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਕੀਤੇ ਮਹਿਸੂਸ