ਚੰਡੀਗੜ੍ਹ, ਅਪ੍ਰੈਲ 2023: ਜੰਮੂ-ਕਸ਼ਮੀਰ (Jammu and Kashmir) ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਭੂਚਾਲ ਦੇ ਝਟਕੇ ਸਵੇਰੇ 10.10 ਵਜੇ ਆਇਆ । ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ।
ਭੂਚਾਲ ਦੇ ਝਟਕੇ ਝਟਕੇ ਮਹਿਸੂਸ ਕਰਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਿਲਹਾਲ ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀ ਹੈ | ਪਿਛਲੇ ਮਹੀਨੇ ਵੀ ਉੱਤਰੀ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ |
An earthquake of magnitude 4.0 on the Richter scale struck Jammu and Kashmir at 1010 hours today: National Center for Seismology
— ANI (@ANI) April 12, 2023