Turkey

ਤਬਾਹੀ ਵਿਚਾਲੇ ਤੁਰਕੀ ‘ਚ ਫਿਰ ਆਇਆ ਭੂਚਾਲ, ਮਰਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ

ਚੰਡੀਗੜ੍ਹ, 07 ਫਰਵਰੀ 2023: ਤਬਾਹੀ ਦੇ ਵਿਚਕਾਰ ਤੁਰਕੀ (Turkey) ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਸਵੇਰੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ ਹੈ । ਅਮਰੀਕੀ ਭੂ-ਵਿਗਿਆਨ ਸਰਵੇਖਣ ਦੀ ਵੈੱਬਸਾਈਟ ਮੁਤਾਬਕ ਤੁਰਕੀ ‘ਚ ਮੰਗਲਵਾਰ ਨੂੰ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਦਾ ਸਮਾਂ ਸਵੇਰੇ 9.45 ਵਜੇ ਰਿਕਾਰਡ ਕੀਤਾ ਗਿਆ ਹੈ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.5 ਮਾਪੀ ਗਈ। ਭੂਚਾਲ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 5000 ਨੂੰ ਪਾਰ ਕਰ ਗਈ ਹੈ ਅਤੇ 15000 ਦੇ ਕਰੀਬ ਜ਼ਖਮੀ ਹੋ ਗਏ ਹਨ | ਇਸ ਦੇ ਨਾਲ ਹੀ ਸੀਰੀਆ ‘ਚ ਭੂਚਾਲ ਕਾਰਨ ਹੋਈ ਤਬਾਹੀ ਕਾਰਨ ਹੁਣ ਤੱਕ 1444 ਜਣਿਆਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਭੂ-ਵਿਗਿਆਨੀਆਂ ਦਾ ਕਹਿਣਾ ਹੈ ਕਿ ਵੱਡੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਵੀ ਤੁਰਕੀ (Turkey) ਅਤੇ ਸੀਰੀਆ ਦੇ ਸਰਹੱਦੀ ਖੇਤਰ ‘ਚ 100 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਤੋਂ ਪਹਿਲਾਂ ਤੁਰਕੀ ਵਿੱਚ 7.8, 7.6 ਅਤੇ ਹੁਣ 5.6 ਦੀ ਤੀਬਰਤਾ ਵਾਲੇ ਲਗਾਤਾਰ ਤਿੰਨ ਵਿਨਾਸ਼ਕਾਰੀ ਭੂਚਾਲਾਂ ਨੇ ਤਬਾਹੀ ਮਚਾ ਦਿੱਤੀ ਹੈ ।

ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਦੇ ਝਟਕਿਆਂ ਕਾਰਨ ਚਾਰ ਹਜ਼ਾਰ ਤੋਂ ਵੱਧ ਇਮਾਰਤਾਂ ਢਹਿ ਗਈਆਂ ਹਨ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਦੱਬ ਕੇ ਮਰ ਚੁੱਕੇ ਹਨ। WHO ਦੇ ਸੀਨੀਅਰ ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਇਸ ਭੂਚਾਲ ‘ਚ 20 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਤੁਰਕੀ ਵੱਲ ਮਦਦ ਦਾ ਹੱਥ ਵਧਾਇਆ ਹੈ। ਭਾਰਤ ਨੇ ਡੋਗ ਸਕੁਐਡ ਸਮੇਤ NDRF ਦੀਆਂ ਦੋ ਟੀਮਾਂ ਤੁਰਕੀ ਭੇਜੀਆਂ ਹਨ। ਇਸ ਤੋਂ ਇਲਾਵਾ ਮੈਡੀਕਲ ਸਮੱਗਰੀ ਵੀ ਭੇਜੀ ਗਈ ਹੈ।

 

Scroll to Top