8 ਜੂਨ 2025: ਦਿੱਲੀ-ਐਨਸੀਆਰ (ਦਿੱਲੀ-NCR) ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ, ਜ਼ਿਆਦਾਤਰ ਲੋਕਾਂ ਨੂੰ ਭੂਚਾਲ (EARTHQUAKE) ਮਹਿਸੂਸ ਨਹੀਂ ਹੋਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.3 ਸੀ। ਭੂਚਾਲ ਦਾ ਕੇਂਦਰ ਦੱਖਣ-ਪੂਰਬੀ, ਦਿੱਲੀ ਵਿੱਚ ਸੀ। ਫਿਲਹਾਲ, ਕਿਤੇ ਵੀ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸ਼ਨੀਵਾਰ ਅਤੇ ਐਤਵਾਰ ਦੀ ਅੱਧੀ ਰਾਤ ਨੂੰ ਲਗਭਗ 1.27 ਵਜੇ ਆਇਆ। ਲੋਕ ਉਸ ਸਮੇਂ ਸੌਂ ਰਹੇ ਸਨ, ਜਿਸ ਕਾਰਨ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਨਹੀਂ ਹੋਏ। ਭੂਚਾਲ ਦਾ ਕੇਂਦਰ ਜ਼ਮੀਨੀ ਸਤ੍ਹਾ ਤੋਂ ਲਗਭਗ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
Read More: ਦਿੱਲੀ-ਐਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਨਿਕਲੇ ਲੋਕ