Earthquake

Earthquakes News: ਦੇਸ਼ ਦੀ ਰਾਜਧਾਨੀ ਦਿੱਲੀ ਤੇ ਨੋਇਡਾ ਸਮੇਤ ਕਈਂ ਥਾਵਾਂ ‘ਤੇ ਭੂਚਾਲ ਦੇ ਝਟਕੇ ਕੀਤੇ ਮਹਿਸੂਸ

ਚੰਡੀਗੜ੍ਹ, 28 ਮਾਰਚ 2025: ਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ‘ਚ ਆਏ ਤੇਜ਼ ਭੂਚਾਲ ਦੇ ਝਟਕੇ ਦੇਸ਼ ਦੀ ਰਾਜਧਾਨੀ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ‘ਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਮੁਤਾਬਕ ਮਿਆਂਮਾਰ ‘ਚ 7 ​​ਅਤੇ 7.2 ਦੀ ਤੀਬਰਤਾ ਵਾਲੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਇੰਨਾ ਤੇਜ਼ ਸੀ ਕਿ ਇਸਦੇ ਝਟਕੇ ਕਈ ਉੱਤਰ-ਪੂਰਬੀ ਸੂਬਿਆਂ ਦੇ ਨਾਲ-ਨਾਲ ਦਿੱਲੀ-ਐਨਸੀਆਰ ‘ਚ ਵੀ ਮਹਿਸੂਸ ਕੀਤੇ ਗਏ।

ਦਿੱਲੀ ਐਨਸੀਆਰ ‘ਚ ਵੀ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਭੂਚਾਲ ਕਾਰਨ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਜਿਕਰਯੋਗ ਹੈ ਕਿ ਮਿਆਂਮਾਰ ‘ਚ ਆਏ ਤੇਜ਼ ਭੂਚਾਲ ਕਾਰਨ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਕਿ ਇੱਥੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਦੋਵਾਂ ਭੂਚਾਲਾਂ ਦੀ ਤੀਬਰਤਾ ਲਗਭਗ ਛੇ ਅਤੇ ਸੱਤ ਮਾਪੀ ਗਈ। ਭੂਚਾਲ ਦੇ ਝਟਕੇ ਥਾਈਲੈਂਡ ਤੱਕ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭੂਚਾਲ ਦਾ ਸਭ ਤੋਂ ਵੱਧ ਪ੍ਰਭਾਵ ਬੈਂਕਾਕ ‘ਚ ਦੇਖਿਆ ਗਿਆ | ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.2 ਮਾਪੀ ਗਈ।

Read More: Earthquakes in Myanmar: ਮਿਆਂਮਾਰ ‘ਚ ਤੇਜ਼ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

Scroll to Top