Turkey

ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਬਾਰੇ ਕਲਾਕਾਰਾਂ ਨੇ ਪੋਸਟ ਸਾਂਝੀ ਕਰ ਕੀਤਾ ਦੁੱਖ ਪ੍ਰਗਟ

ਚੰਡੀਗ੍ਹੜ, 07 ਫਰਵਰੀ 2023: ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਭੂਚਾਲ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਦਾ ਅੰਕੜਾਂ ਵੱਧਦਾ ਹੀ ਜਾ ਰਿਹਾ ਹੈ। ਹੁਣ ਤੱਕ 4300 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੂਰੀ ਦੁਨੀਆ ‘ਚ ਲੋਕ ਇਸ ਸਮੇਂ ਤੁਰਕੀ ਤੇ ਸੀਰੀਆ ‘ਚ ਹੋਈ ਤਬਾਹੀ ਦੇ ਪੀੜਤਾਂ ਲਈ ਪ੍ਰਾਰਥਨਾ ਕਰ ਰਹੇ ਹਨ। ਬਾਲੀਵੁੱਡ ਦੇ ਕਲਾਕਾਰਾਂ ਤੋਂ ਇਲਾਵਾ ਪੰਜਾਬੀ ਕਲਾਕਾਰਾਂ ਨੇ ਵੀ ਪੋਸਟ ਪਾ ਕੇ ਦੁੱਖ ਪ੍ਰਗਟ ਕਰ ਰਹੇ ਨੇ ..

ਗਾਇਕ ਗੈਰੀ ਸੰਧੂ ਤੇ ਨੇ ਵੀ ਤੁਰਕੀ ਤੇ ਸੀਰੀਆ ‘ਚ ਹੋਈ ਤਬਾਹੀ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾ ਸਟੋਰੀ ਵਿੱਚ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਨਿਊਜ਼ ਦਾ ਲਿੰਕ ਸ਼ੇਅਰ ਕੀਤਾ ਹੈ, ਜਿਸ ਵਿੱਚ ਤੁਰਕੀ ਤੇ ਸੀਰੀਆ ਦੀ ਖਬਰ ਹੈ। ਇਸ ਖਬਰ ਨੂੰ ਸ਼ੇਅਰ ਕਰਦਿਆਂ ਗੈਰੀ ਨੇ ਕੈਪਸ਼ਨ ‘ਚ ਲਿਖਿਆ, ‘ਵਾਹਿਗੁਰੂ ਮਿਹਰ ਕਰੀਂ।’

garry sandhu

ਸੋਨਮ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਪੋਸਟ ਸ਼ੇਅਰ ਕਰ ਲਿਖਿਆ, ‘ਪ੍ਰੇਅ ਫਾਰ ਸੀਰੀਆ ਐਂਡ ਤੁਰਕੀ।’

sonam

ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰ ਰਾਜ ਕੁਮਾਰ ਰਾਓ ਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਪੋਸਟ ਸਾਂਝੀ ਕੀਤੀ ।

raj kumar rao

 

shilpa shetty

Scroll to Top