ਚੰਡੀਗੜ੍ਹ 02 ਦਸੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛੱਤੀਸਗੜ੍ਹ (Chhattisgarh) ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਉਪ ਸਕੱਤਰ ਸੌਮਿਆ ਚੌਰਸੀਆ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਕਥਿਤ ਕੋਲਾ ਢੋਆ-ਢੁਆਈ ਘੁਟਾਲੇ ‘ਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ‘ਚ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਦਫ਼ਤਰ ‘ਚ ਤਾਇਨਾਤ ਡਿਪਟੀ ਸਕੱਤਰ ਪੱਧਰ ਦੀ ਅਧਿਕਾਰੀ ਸੌਮਿਆ ਚੌਰਸੀਆ ਵਿਰੁੱਧ ਇਹ ਕਾਰਵਾਈ ਕੀਤੀ ਹੈ।
ਰਾਜ ਵਿੱਚ ਇੱਕ ਸ਼ਕਤੀਸ਼ਾਲੀ ਨੌਕਰਸ਼ਾਹ ਮੰਨੇ ਜਾਂਦੇ ਚੌਰਸੀਆ ਨੂੰ ਜਾਂਚ ਏਜੰਸੀ ਦੁਆਰਾ ਪੁੱਛਗਿੱਛ ਤੋਂ ਬਾਅਦ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਅਧਿਕਾਰੀ ਨੂੰ ਸਿਹਤ ਜਾਂਚ ਲਈ ਲਿਜਾਇਆ ਗਿਆ ਹੈ । ਈਡੀ ਨੇ ਅਕਤੂਬਰ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸਮੀਰ ਵਿਸ਼ਨੋਈ ਅਤੇ ਦੋ ਹੋਰਾਂ ਨੂੰ ਇਸ ਮਾਮਲੇ ਵਿੱਚ ਕਈ ਛਾਪੇ ਮਾਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।