July 4, 2024 11:12 pm
Satyendar Jain

ਈਡੀ ਵਲੋਂ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੇ ਦੋ ਨਜ਼ਦੀਕੀ ਸਾਥੀ ਗ੍ਰਿਫਤਾਰ

ਚੰਡੀਗੜ੍ਹ 01 ਜੁਲਾਈ 2022: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ ) ਦਿੱਲੀ ਦੇ ਮੰਤਰੀ ਸਤੇਂਦਰ ਜੈਨ (Satyendar Jain) ‘ਤੇ ਲਗਾਤਾਰ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ। ਈਡੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ‘ਚ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ। ਦੱਸ ਦੇਈਏ ਕਿ ਸਤੇਂਦਰ ਜੈਨ ਨੂੰ 30 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਤਿਹਾੜ ਜੇਲ ‘ਚ ਬੰਦ ਹਨ। ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਈਡੀ ਨੇ 2017 ਵਿੱਚ ਜੈਨ, ਉਸਦੀ ਪਤਨੀ ਪੂਨਮ ਜੈਨ ਅਤੇ ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਵਿਰੁੱਧ ਪੀਸੀ ਐਕਟ, 1988 ਦੀ ਧਾਰਾ 13(2) ਦੇ ਨਾਲ-ਨਾਲ 13(1)(ਈ) ਦੇ ਤਹਿਤ ਕੇਸ ਦਰਜ ਕੀਤਾ ਸੀ। ਸੀਬੀਆਈ ਵੱਲੋਂ ਦਰਜ ਕੀਤੀ ਗਈ ਸੀ। ਸੀਬੀਆਈ ਨੇ ਜੈਨ ਖ਼ਿਲਾਫ਼ 3 ਦਸੰਬਰ 2018 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਵਿੱਚ ਉਸ ਦੀ ਪਤਨੀ ਪੂਨਮ ਜੈਨ ਅਤੇ ਹੋਰ ਮੁਲਜ਼ਮ ਬਣਾਏ ਗਏ ਸਨ।