July 5, 2024 1:12 am
Manish Sisodia

ਈਡੀ ਵੱਲੋਂ ਮਨੀਸ਼ ਸਿਸੋਦੀਆ ਤੇ ਹੋਰ ਮੁਲਜ਼ਮਾਂ ਦੀ 50 ਕਰੋੜ ਤੋਂ ਵੱਧ ਦੀ ਜਾਇਦਾਦ ਕੁਰਕ

ਚੰਡੀਗੜ੍ਹ, 07 ਜੁਲਾਈ 2023: ਜਾਂਚ ਏਜੰਸੀ ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਅਤੇ ਹੋਰ ਮੁਲਜਮਾਂ ਦੀ 52.24 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਆਰਜ਼ੀ ਹੁਕਮ ਜਾਰੀ ਕੀਤਾ ਹੈ। ਜਾਇਦਾਦ ਦੀ ਕੀਮਤ 52.24 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਤੋਂ ਇਲਾਵਾ ਅਮਨਦੀਪ ਸਿੰਘ ਢੱਲ, ਰਾਜੇਸ਼ ਜੋਸ਼ੀ, ਗੌਤਮ ਮਲਹੋਤਰਾ ਸਮੇਤ ਹੋਰ ਮੁਲਜ਼ਮਾਂ ਦੀ ਵੀ ਜਾਇਦਾਦ ਸ਼ਾਮਲ ਹੈ ।

ਪੀ.ਟੀ.ਆਈ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਦੇ 11.49 ਲੱਖ ਰੁਪਏ ਦੇ ਬੈਂਕ ਡਿਪਾਜ਼ਿਟ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਦੀਆਂ ਦੋ ਅਚੱਲ ਜਾਇਦਾਦਾਂ ਸ਼ਾਮਲ ਹਨ |

ਈਡੀ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਹੁਣ ਤੱਕ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ‘ਚ ਕਾਰੋਬਾਰੀ ਦਿਨੇਸ਼ ਅਰੋੜਾ ਦੇ 13ਵੇਂ ਮੁਲਜ਼ਮ ਨੂੰ ਵੀਰਵਾਰ (6 ਜੁਲਾਈ) ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 3 ਜੁਲਾਈ ਨੂੰ ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।