Amardeep Singh Grewal detains

ED ਨੇ 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ‘ਚ ਅਮਰਦੀਪ ਸਿੰਘ ਗਰੇਵਾਲ ਨੂੰ ਕੀਤਾ ਡਿਟੇਨ

ਦਿੱਲੀ, 17 ਅਕਤੂਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਅਮਰਦੀਪ ਸਿੰਘ ਗਰੇਵਾਲ ਨੂੰ ਪੰਜਾਬ ‘ਚ 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਦੇ ਸਬੰਧ ‘ਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡਿਟੇਨ ਕੀਤਾ ਗਿਆ ਹੈ।

ਅਮਰਦੀਪ ਸਿੰਘ ਗਰੇਵਾਲ ਨੂੰ ਸਬੰਧਿਤ ਮਾਮਲੇ ‘ਚ ਨੋਟਿਸ ਜਾਰੀ ਹੋਣ ਤੋਂ ਬਾਅਦ ਪੁੱਛਗਿੱਛ ਲਈ ਈਡੀ ਹੈੱਡਕੁਆਰਟਰ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਮਰਦੀਪ ਸਿੰਘ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਹਨ। ਹਾਲਾਂਕਿ, ਈਡੀ ਨੇ ਅਜੇ ਤੱਕ ਇਸ ਮਾਮਲੇ ਸਬੰਧੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਅਮਰਦੀਪ ਗਰੇਵਾਲ ਨੂੰ 7 ਅਕਤੂਬਰ ਅਤੇ ਫਿਰ 9 ਅਕਤੂਬਰ ਨੂੰ ਦਿੱਲੀ ਸਥਿਤ ਆਪਣੇ ਹੈੱਡਕੁਆਰਟਰ ‘ਤੇ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਉਹ ਇਨ੍ਹਾਂ ਦੋਵਾਂ ਤਾਰੀਖ਼ਾਂ ‘ਤੇ ਪੁੱਛਗਿੱਛ ਲਈ ਪੇਸ਼ ਨਹੀਂ ਹੋਏ।

Read More: ਚੰਡੀਗੜ੍ਹ ਅਦਾਲਤ ਨੇ ਮੋਗਾ ਹਿੰ.ਸਾ ਮਾਮਲੇ ‘ਚ ਡੇਰਾ ਸਿਰਸਾ ਦੇ 9 ਪੈਰੋਕਾਰਾਂ ਨੂੰ ਕੀਤਾ ਬਰੀ

ਵਿਦੇਸ਼

Scroll to Top