June 30, 2024 1:43 pm
Himachal

ED ਵੱਲੋਂ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ, ਕੇਜਰੀਵਾਲ ਦੀ ਜ਼ਮਾਨਤ ਦਾ ਕੀਤਾ ਵਿਰੋਧ

ਚੰਡੀਗੜ੍ਹ, 07 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ (Supreme Court) ਭਲਕੇ ਯਾਨੀ 10 ਮਈ ਨੂੰ ਫੈਸਲਾ ਸੁਣਾਏਗੀ। ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਦਾਲਤ ‘ਚ ਹਲਫਨਾਮਾ ਦਾਇਰ ਕੀਤਾ ਸੀ। ਪੀਟੀਆਈ ਮੁਤਾਬਕ ਈਡੀ ਨੇ ਕਿਹਾ ਕਿ ਕੇਜਰੀਵਾਲ ਚੋਣ ਨਹੀਂ ਲੜ ਰਹੇ ਹਨ ਅਤੇ ਇਸ ਤੋਂ ਪਹਿਲਾਂ ਕਿਸੇ ਵੀ ਆਗੂ ਨੂੰ ਚੋਣ ਪ੍ਰਚਾਰ ਲਈ ਨਿਆਂਇਕ ਹਿਰਾਸਤ ਤੋਂ ਜ਼ਮਾਨਤ ਨਹੀਂ ਮਿਲੀ ਹੈ। ਪ੍ਰਚਾਰ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ।

ਕੇਂਦਰੀ ਜਾਂਚ ਏਜੰਸੀ ਨੇ ਇਹ ਹਲਫਨਾਮਾ ਇਸ ਲਈ ਦਿੱਤਾ ਕਿਉਂਕਿ 7 ਮਈ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ (Supreme Court) ਨੇ ਈਡੀ ਨੂੰ ਕਿਹਾ ਸੀ ਕਿ ਚੋਣਾਂ ਹਰ 5 ਸਾਲ ਬਾਅਦ ਹੁੰਦੀਆਂ ਹਨ, ਇਹ ਅਸਾਧਾਰਨ ਸਥਿਤੀ ਹੈ। ਜੇਕਰ ਅਸੀਂ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹਾਂ ਤਾਂ ਸਾਡੀ ਸ਼ਰਤ ਇਹ ਹੋਵੇਗੀ ਕਿ ਉਹ ਸਰਕਾਰ ਦੇ ਕੰਮ ਵਿਚ ਦਖਲ ਨਹੀਂ ਦੇਣਗੇ।

ਜਸਟਿਸ ਖੰਨਾ ਨੇ 8 ਮਈ ਨੂੰ ਕਿਹਾ ਸੀ, ‘ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ ‘ਤੇ ਅੰਤਰਿਮ ਆਦੇਸ਼ ਦੇਵਾਂਗੇ। ਗ੍ਰਿਫਤਾਰੀ ਨੂੰ ਚੁਣੌਤੀ ਦੇਣ ਨਾਲ ਸਬੰਧਤ ਮੁੱਖ ਕੇਸ ਦਾ ਫੈਸਲਾ ਵੀ ਇਸੇ ਦਿਨ ਹੋਵੇਗਾ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ 1 ਅਪ੍ਰੈਲ ਤੋਂ ਤਿਹਾੜ ਜੇਲ ‘ਚ ਬੰਦ ਹਨ। ਆਮ ਆਦਮੀ ਪਾਰਟੀ (ਆਪ) ਦੇ ਗੜ੍ਹ ਦਿੱਲੀ ਵਿੱਚ 25 ਮਈ ਅਤੇ ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ।