Manish Sisodia

ਈਡੀ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, ਜ਼ਮਾਨਤ ਪਟੀਸ਼ਨ ‘ਤੇ ਕੱਲ ਹੋਵੇਗੀ ਸੁਣਵਾਈ

ਚੰਡੀਗੜ੍ਹ, 9 ਮਾਰਚ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਹੁਣ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਉਸ ਨੂੰ ਕਥਿਤ ਸ਼ਰਾਬ ਘੁਟਾਲੇ ਤਹਿਤ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਹ ਕਾਰਵਾਈ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਇਕ ਦਿਨ ਪਹਿਲਾਂ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਗ੍ਰਿਫਤਾਰੀ ‘ਤੇ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ।

ਸੂਤਰਾਂ ਮੁਤਾਬਕ ਸੀਬੀਆਈ ਤੋਂ ਬਾਅਦ ਹੁਣ ਈਡੀ ਨੇ ਵੀ ਸਿਸੋਦੀਆ (Manish Sisodia) ਖ਼ਿਲਾਫ਼ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰੀ ਲਈ ਰਸਮੀ ਤੌਰ ’ਤੇ ਦਸਤਾਵੇਜ਼ੀ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ 26 ਫਰਵਰੀ ਨੂੰ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਹਿਰਾਸਤ ਵਿੱਚ ਲਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸਿਸੋਦੀਆ ਨੂੰ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਕੇਂਦਰੀ ਏਜੰਸੀ ਨੂੰ ਉਸ ਦੇ ਦੋ ਹੋਰ ਦਿਨਾਂ ਦੇ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਸ਼ਨੀਵਾਰ (4 ਮਾਰਚ) ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। 6 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਉਸ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਦਕਿ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਕੱਲ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਸੀ।

Scroll to Top