Charanjit Singh Channi

ED ਨੇ ਚਰਨਜੀਤ ਚੰਨੀ ਤੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ‘ਚ ਪੰਜ ਘੰਟੇ ਕੀਤੀ ਪੁੱਛਗਿਛ

ਚੰਡੀਗੜ੍ਹ 14 ਅਪ੍ਰੈਲ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲੇ ਦੇ ਮਾਮਲੇ ‘ਚ ਅੱਜ ਉਨ੍ਹਾਂ ਤੋਂ ਕਰੀਬ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਗਈ । ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੀ ਗ੍ਰਿਫਤਾਰੀ ਦੀਆਂ ਚੱਲ ਰਹੀਆਂ ਖਬਰਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਜਿਕਰਯੋਗ ਹੈ ਕਿ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨਾਲ ਸੰਬੰਧਾਂ ‘ਚ ਪੁੱਛਗਿਛ ਕੀਤੀ ਗਈ, ਜਿਸ ਨੂੰ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ।

Scroll to Top