Site icon TheUnmute.com

ED ਵੱਲੋਂ ਝਾਰਖੰਡ ਦੇ CM ਹੇਮੰਤ ਸੋਰੇਨ ਨੂੰ ਸੱਤਵਾਂ ਸੰਮਨ ਜਾਰੀ, ਛੇ ਵਾਰ ਨੋਟਿਸ ਦੇ ਬਾਵਜੂਦ ਨਹੀ ਹੋਏ ਪੇਸ਼

Hemant Soren

ਚੰਡੀਗੜ੍ਹ, 30 ਦਸੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਜ਼ਮੀਨ ਘਪਲੇ ਦੇ ਮਸਲੇ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਪੀਐਮਐਲਕੇ ਤਹਿਤ ਸੱਤਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਹੇਮੰਤ ਨੂੰ ਇਸ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਨ ਲਈ ਕਿਹਾ ਹੈ।

ਮੰਗਲਵਾਰ ਨੂੰ ਸੀਐਮ ਸੋਰੇਨ (Hemant Soren) ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਦੁਮਕਾ ਲਈ ਰਵਾਨਾ ਹੋਏ, ਇਸ ਦੌਰਾਨ ਅਟਕਲਾਂ ਸ਼ੁਰੂ ਹੋ ਗਈਆਂ ਕਿ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੋਰੇਨ ਨੂੰ ਨਵਾਂ ਸੰਮਨ ਜਾਰੀ ਕੀਤਾ ਸੀ। ਜਾਣਕਾਰੀ ਮੁਤਾਬਕ ਸੋਰੇਨ ਨੂੰ ਮੰਗਲਵਾਰ ਨੂੰ ਸਵੇਰੇ 11 ਵਜੇ ਹਿਨੂ ਇਲਾਕੇ ‘ਚ ਸੰਘੀ ਏਜੰਸੀ ਦੇ ਖੇਤਰੀ ਦਫਤਰ ‘ਚ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਆਪਣਾ ਬਿਆਨ ਦਰਜ ਕਰਨ ਲਈ ਕਿਹਾ ਗਿਆ।

ਜਿਕਰਯੋਗ ਹੈ ਕਿ ਈਡੀ ਨੇ ਹੇਮੰਤ ਸੋਰੇਨ ਨੂੰ ਛੇ ਵਾਰ ਨੋਟਿਸ ਭੇਜਿਆ ਹੈ ਪਰ ਉਹ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਮਾਮਲੇ ਵਿੱਚ ਈਡੀ ਨੇ ਆਈਏਐਸ ਅਧਿਕਾਰੀ ਛਵੀ ਰੰਜਨ ਸਮੇਤ 14 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਵੱਲੋਂ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਸੋਰੇਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਉਨ੍ਹਾਂ ਦੀ ਸਰਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version