ਚੰਡੀਗੜ੍ਹ, 8 ਅਪ੍ਰੈਲ 2024: ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਹੁਣ ਇੱਕ ਹੋਰ ਸੰਮਨ ਜਾਰੀ ਕੀਤਾ ਹੈ। ਈਡੀ ਨੇ ‘ਆਪ’ ਆਗੂ ਦੁਰਗੇਸ਼ ਪਾਠਕ (Durgesh Pathak) ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਈਡੀ ਨੇ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਤੋਂ ਪੁੱਛਗਿੱਛ ਕੀਤੀ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਤੋਂ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ। ਵਿਭਵ ਕੁਮਾਰ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਜਾਂਚ ਏਜੰਸੀ ਪੁੱਛਗਿੱਛ ਕਰ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕੁਮਾਰ ਦਾ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ (Durgesh Pathak) ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ।