Site icon TheUnmute.com

ਨੈਸ਼ਨਲ ਹੈਰਾਲਡ ਮਾਮਲਾ: ED ਨੇ ਰਾਹੁਲ ਗਾਂਧੀ ਨੂੰ 13 ਜੂਨ ਨੂੰ ਪੇਸ਼ ਹੋਣ ਦਾ ਸੰਮਨ ਕੀਤਾ ਜਾਰੀ

ਨਵੀਂ ਦਿੱਲ੍ਹੀ 03 ਜੂਨ 2022: ਅਖ਼ਬਾਰ ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਤਾਜ਼ਾ ਸੰਮਨ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਵਿਚ ਪੁੱਛਗਿੱਛ ਲਈ ਰਾਹੁਲ ਗਾਂਧੀ ਨੂੰ 13 ਜੂਨ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਰਾਹੁਲ ਗਾਂਧੀ ਵਿਦੇਸ਼ ‘ਚ ਹੋਣ ਕਾਰਨ 2 ਜੂਨ ਨੂੰ ਹੋਣ ਵਾਲੀ ਪੁੱਛਗਿੱਛ ‘ਚ ਸ਼ਾਮਲ ਨਹੀਂ ਹੋ ਸਕੇ ਸਨ। ਇਸ ਕਾਰਨ ਉਹਨਾਂ ਨੇ ਨਵੀਂ ਤਰੀਕ ਦੀ ਮੰਗ ਕੀਤੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਹੈ। ਉਹਨਾਂ ਨੂੰ ਵੀ 8 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਾ ਪਵੇਗਾ।

Exit mobile version