ਚੰਡੀਗੜ੍ਹ 14 ਅਕਤੂਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ (Delhi Excise Scam) ਵਿੱਚ ਇਕ ਵਾਰ ਫਿਰ ਛਾਪੇਮਾਰੀ ਕੀਤੀ ਹੈ | ਈਡੀ ਵਲੋਂ ਰਾਜਧਾਨੀ ਦਿੱਲੀ ‘ਚ ਕਰੀਬ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਨੇ ਬੀਤੇ ਸੋਮਵਾਰ ਨੂੰ ਇਸ ਮਾਮਲੇ ਵਿੱਚ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਅਭਿਸ਼ੇਕ ਬੋਇਨਪੱਲੀ ਜੋ ਕਥਿਤ ਤੌਰ ‘ਤੇ ਦੱਖਣੀ ਭਾਰਤ ਦੇ ਕੁਝ ਸ਼ਰਾਬ ਡੀਲਰਾਂ ਲਈ ਕੰਮ ਕਰਦਾ ਸੀ, ਉਸਨੂੰ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਾਇਆ ਕਿ ਉਹ ਕੁਝ ਅਹਿਮ ਸਵਾਲਾਂ ਤੋਂ ਬਚ ਰਿਹਾ ਸੀ, ਜਿਸ ਤੋਂ ਬਾਅਦ ਦੇਰ ਰਾਤ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਨੂੰ ਸੀ.ਬੀ.ਆਈ. ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 16 ਸਤੰਬਰ ਨੂੰ ਈਡੀ ਨੇ ਦਿੱਲੀ-ਐਨਸੀਆਰ, ਬੈਂਗਲੁਰੂ, ਹੈਦਰਾਬਾਦ, ਨੇਲੋਰ ਅਤੇ ਚੇਨਈ ਸਮੇਤ ਦੇਸ਼ ਭਰ ਵਿੱਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।