ਚੰਡੀਗੜ੍ਹ, 22 ਮਾਰਚ 2024: ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਰਾਉਸ ਐਵੇਨਿਊ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੇ ਵਕੀਲ ਨਾਲ ਮੁਲਾਕਾਤ ਕੀਤੀ। ਈਡੀ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ ।
ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਭਾਜਪਾ ਆਗੂ ਬੰਸੁਰੀ ਸਵਰਾਜ ਨੇ ਕਿਹਾ, ‘ਈਡੀ ਅਰਵਿੰਦ ਕੇਜਰੀਵਾਲ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਕਹਿ ਰਿਹਾ ਸੀ। ਪਰ ਉਹ ਬਹਾਨਾ ਬਣਾਉਂਦੇ ਰਹੇ ਅਤੇ 10 ਦਿਨਾਂ ਦੀ ਵਿਪਾਸਨਾ ਕੇਂਦਰ ਚਲੇ ਗਏ । ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਕੇਜਰੀਵਾਲ ਨੇ ਖੁਦ ਇਹ ਸਥਿਤੀ ਪੈਦਾ ਕੀਤੀ ਹੈ ਅਤੇ ਇਸ ਸਭ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।