Site icon TheUnmute.com

ED Raid: ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਪਈ ED ਦੀ ਰੇਡ, ਮਹਾਰਾਸ਼ਟਰ ਤੇ ਯੂਪੀ ਦੇ ਚ 15 ਥਾਵਾਂ ‘ਤੇ ਛਾਪੇਮਾਰੀ

29 ਨਵੰਬਰ 2024: ਇਨਫੋਰਸਮੈਂਟ ਡਾਇਰੈਕਟੋਰੇਟ(Enforcement Directorate)  (ਈਡੀ) ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Bollywood actress Shilpa Shetty) ਦੇ ਪਤੀ ਰਾਜ ਕੁੰਦਰਾ (Raj Kundra) ਦੇ ਘਰ ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ (raid) ਕੀਤੀ ਹੈ। ਇਹ ਕਾਰਵਾਈ ਅਸ਼ਲੀਲਤਾ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ, ਜਿਸ ਵਿੱਚ ਰਾਜ ਕੁੰਦਰਾ ਦਾ ਨਾਂ ਸਾਹਮਣੇ ਆਇਆ ਹੈ। ਈਡੀ ਦੀ ਟੀਮ ਨੇ ਇਹ ਛਾਪੇਮਾਰੀ ਮੁੰਬਈ ਪੁਲਿਸ ਦੇ 2021 ਦੇ ਪੋਰਨ ਰੈਕੇਟ ਮਾਮਲੇ ਦੇ ਆਧਾਰ ‘ਤੇ ਕੀਤੀ ਹੈ।

 

ਇਸ ਮਾਮਲੇ ‘ਚ ਰਾਜ ਕੁੰਦਰਾ ਹੀ ਨਹੀਂ ਸਗੋਂ ਹੋਰ ਵੀ ਕਈ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਮੋਬਾਈਲ ਐਪਸ ਰਾਹੀਂ ਅਸ਼ਲੀਲ ਸਮੱਗਰੀ ਬਣਾਉਣ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਹੈ। ਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਪੈਸੇ ਦੇ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਦੇਸ਼ੀ ਲੈਣ-ਦੇਣ ਵੀ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਇਸ ਲੈਣ-ਦੇਣ ਰਾਹੀਂ ਵੱਡੀ ਰਕਮ ਦਾ ਆਦਾਨ-ਪ੍ਰਦਾਨ ਕੀਤਾ ਗਿਆ ਸੀ। ਈਡੀ ਦੀ ਟੀਮ ਇਸ ਮਾਮਲੇ ‘ਚ ਹੁਣ ਤੱਕ 15 ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।

 

ਰਾਜ ਕੁੰਦਰਾ ਨੂੰ 2021 ਵਿਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਸੀ, ਹਾਲਾਂਕਿ ਬਾਅਦ ਵਿਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਇਸ ਦੌਰਾਨ ਰਾਜ ਕੁੰਦਰਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਸੀ ਕਿ ਇਹ ਸਾਰੇ ਦੋਸ਼ ਗਲਤ ਹਨ। ਇਸ ਮਾਮਲੇ ਵਿੱਚ ਉਹ ਦੋ ਮਹੀਨੇ ਜੇਲ੍ਹ ਵਿੱਚ ਵੀ ਰਿਹਾ।

 

ਇਸ ਤੋਂ ਇਲਾਵਾ, ਰਾਜ ਕੁੰਦਰਾ ਹੁਣ ਇੱਕ ਹੋਰ ਮਨੀ ਲਾਂਡਰਿੰਗ ਜਾਂਚ ਦੇ ਘੇਰੇ ਵਿੱਚ ਹੈ, ਜੋ ਕਿ ਬਿਟਕੁਆਇਨ ਧੋਖਾਧੜੀ ਦੇ ਦੋਸ਼ੀ ਅਜੈ ਭਾਰਦਵਾਜ ਨਾਲ ਜੁੜੀ ਹੋਈ ਹੈ। ਈਡੀ ਨੇ ਆਪਣੀ ਜਾਂਚ ਦੇ ਹਿੱਸੇ ਵਜੋਂ ਸ਼ਿਲਪਾ ਸ਼ੈੱਟੀ ਦੇ ਜੁਹੂ ਬੰਗਲੇ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

Exit mobile version