ED Raid

ED Raid: ਪੰਜਾਬ ‘ਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਜ਼ੀਰਾ ਫੈਕਟਰੀ ‘ਚ ED ਦੀ ਛਾਪੇਮਾਰੀ

ਚੰਡੀਗੜ੍ਹ, 16 ਜੁਲਾਈ 2024: ਈਡੀ ਨੇ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇਮਾਰੀ (ED Raid) ਕੀਤੀ ਹੈ | ਇਸਦੇ ਨਾਲ ਹੀ ਫਰੀਦਕੋਟ ਸ਼ਹਿਰ ‘ਚ ਉਨ੍ਹਾਂ ਦੇ ਘਰ ਵੀ ਛਾਪੇਮਾਰੀ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਈਡੀ ਟੀਮਾਂ ਤੜਕਸਾਰ ਸਵੇਰੇ 6 ਵਜੇ ਉਨ੍ਹਾਂ ਦੇ ਟਿਕਾਣਿਆਂ ‘ਤੇ ਪਹੁੰਚ ਕੇ ਕਾਰਵਾਈ ਕੀਤੀ ਹੈ |

ਦੱਸਿਆ ਜਾ ਰਿਹਾ ਹੈ ਕਿ ਈਡੀ ਟੀਮਾਂ (ED Team) ਜ਼ੀਰਾ ਸ਼ਰਾਬ ਫੈਕਟਰੀ (Zira liquor factory) ਦੀ ਵੀ ਜਾਂਚ ਕਰ ਰਹੀਆਂ ਹਨ। ਜਿਕਰਯੋਗ ਹੈ ਕਿ ਦਿੱਲੀ ‘ਚ ਕਥਿਤ ਸ਼ਰਾਬ ਘਪਲੇ ‘ਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਨਾਂ ਸਾਹਮਣੇ ਆਇਆ ਸੀ |

 

Scroll to Top