July 5, 2024 12:07 am
Bharat Bhushan Ashu

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ‘ਤੇ ਈਡੀ ਦੀ ਛਾਪੇਮਾਰੀ

ਚੰਡੀਗੜ੍ਹ, 24 ਅਗਸਤ, 2023: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਸੁਧਾਰ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਵਿਖੇ ਕੋਚਰ ਮਾਰਕੀਟ ਨੇੜੇ ਆਸ਼ੂ ( Bharat Bhushan Ashu) ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ।

ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਭੂਸ਼ਣ ( Bharat Bhushan Ashu) ਕਾਂਗਰਸ ਸਰਕਾਰ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ | ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ ਅਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਹਨ ।