ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ 2024 ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ | ਮਿਲੀ ਜਾਣਕਾਰੀ ਮੁਤਾਬਕ ਜਲੰਧਰ ਈਡੀ ਦੀ ਟੀਮ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਰੋਪੜ ਅਤੇ ਹੁਸ਼ਿਆਰਪੁਰ ‘ਚ 13 ਥਾਵਾਂ ‘ਤੇ ਛਾਪੇਮਾਰੀ (ED Raid) ਕੀਤੀ ਹੈ। ਸੂਤਰਾਂ ਮੁਤਾਬਕ ਇੱਥੋਂ 3 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਜਿਸ ਜ਼ਮੀਨ ‘ਤੇ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ, ਉਸ ਨੂੰ ਈ.ਡੀ. ਇਹ ਜ਼ਮੀਨ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ ਜਗਦੀਸ਼ ਸਿੰਘ ਉਰਫ਼ ਭੋਲਾ ਦੇ ਮਨੀ ਲਾਂਡਰਿੰਗ ਦੀ ਜਾਂਚ ਦੌਰਾਨ ਸਾਹਮਣੇ ਆਈ ਸੀ, ਜਿਸ ਨੂੰ ਈਡੀ (ED Raid) ਨੇ ਜ਼ਬਤ ਕਰ ਲਿਆ ਸੀ।
ਹਾਲਾਂਕਿ ਬਾਅਦ ਵਿੱਚ ਇੱਥੇ ਨਜਾਇਜ਼ ਮਾਈਨਿੰਗ ਹੋਣ ਲੱਗੀ। ਜਿਸ ਤੋਂ ਬਾਅਦ ਈਡੀ ਨੇ ਇਹ ਛਾਪੇਮਾਰੀ ਸਾਲ 2013-14 ਦੌਰਾਨ ਪੰਜਾਬ ਵਿੱਚ ਭੋਲਾ ਡਰੱਗਜ਼ ਨਾਲ ਸਬੰਧਤ ਮਨੀ ਲਾਂਡਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਈਡੀ ਨੇ ਪੰਜਾਬ ਪੁਲਿਸ ਦੀ ਐਫਆਈਆਰ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਸੀ। ਜਨਵਰੀ 2014 ਵਿੱਚ ਜਾਂਚ ਏਜੰਸੀ ਨੇ ਭੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ।