ਈਡੀ

ਈਡੀ ਵਲੋਂ ਨੈਸ਼ਨਲ ਹੈਰਾਲਡ ਦੇ ਦਫ਼ਤਰ ਸਮੇਤ 14 ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ 02 ਅਗਸਤ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵਲੋਂ ਦਿੱਲੀ ਵਿੱਚ ਨੈਸ਼ਨਲ ਹੈਰਾਲਡ ਦੇ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀ ਨੈਸ਼ਨਲ ਹੈਰਾਲਡ ਦੇ ਦਫ਼ਤਰ ਵਿੱਚ ਮੌਜੂਦ ਹਨ ਅਤੇ ਤਲਾਸ਼ੀ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹੈਰਾਲਡ ਮਾਮਲੇ ‘ਚ ਦੇਸ਼ ਭਰ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਵਿੱਚ ਨੈਸ਼ਨਲ ਹੈਰਾਲਡ ਦਾ ਦਫ਼ਤਰ ਵੀ ਸ਼ਾਮਲ ਹੈ।

 

Scroll to Top