ਚੰਡੀਗੜ੍ਹ 07 ਅਕਤੂਬਰ 2022: ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਦੌਰਾਨ ਈਡੀ ਵਲੋਂ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫਰੀਦਕੋਟ ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਹੈ, ਸੂਤਰਾਂ ਦੇ ਮੁਤਾਬਕ ਦੀਪ ਮਲਹੋਤਰਾ ਦੇ ਹੋਰ ਟਿਕਾਣਿਆਂ ‘ਤੇ ਵੀ ਈ.ਡੀ. ਛਾਪੇਮਾਰੀ ਦੀ ਜਾਣਕਾਰੀ ਮਿਲ ਰਹੀ ਹੈ।
ਇਸਦੇ ਨਾਲ ਹੀ ਈਡੀ ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਸਥਿਤ ਦਿੱਲੀ ਦੀ ਸ਼ਰਾਬ ਕੰਪਨੀ ਦੇ ਵੇਅਰ ਹਾਊਸ ਵਿਖੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ | ਇਹ ਕਾਰਵਾਈ ਈਡੀ ਵਲੋਂ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿਚ ਘਪਲਾ ਹੋਣ ਦੇ ਖਦਸ਼ੇ ਵਜੋਂ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਦਿੱਲੀ ਦੇ ਸ਼ਰਾਬ ਘੁਟਾਲੇ ਨੂੰ ਲੈ ਕੇ ਇਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ । ਪੰਜਾਬ ਤੋਂ ਇਲਾਵਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਦਿੱਲੀ, ਹੈਦਰਾਬਾਦ ਸਮੇਤ 35 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।