Amanatullah Khan

ਈਡੀ ਵੱਲੋਂ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੀ ਰਿਹਾਇਸ਼ ‘ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ,10 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਸਵੇਰੇ ਈਡੀ ਦੀ ਟੀਮ ਇੱਕ ਹੋਰ ਵਿਧਾਇਕ ਦੇ ਘਰ ਪਹੁੰਚੀ ਅਤੇ ਜਾਂਚ ਕਰ ਰਹੀ ਹੈ | ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ (Amanatullah Khan) ਦੇ ਘਰ ਛਾਪਾ ਮਾਰਿਆ। ਅਮਾਨਤੁੱਲਾ ਖਾਨ ਦੇ ਟਿਕਾਣਿਆਂ ‘ਤੇ ਈਡੀ ਦੀ ਕਾਰਵਾਈ ਜਾਰੀ ਹੈ।

ਜਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ‘ਆਪ’ ਵਿਧਾਇਕ ਅਮਾਨਤੁੱਲਾ ਖ਼ਿਲਾਫ਼ ਦਿੱਲੀ ਵਕਫ ਬੋਰਡ ਦੇ ਕੰਮਕਾਜ ‘ਚ ਵਿੱਤੀ ਗਬਨ ਅਤੇ ਹੋਰ ਬੇਨਿਯਮੀਆਂ ਲਈ ਮਾਮਲਾ ਦਰਜ ਕੀਤਾ ਸੀ। ਈਡੀ ਨੇ ਇਸ ਮਾਮਲੇ ‘ਚ ਅਮਾਨਤੁੱਲਾ ਖ਼ਿਲਾਫ਼ ਕਾਰਵਾਈ ਕੀਤੀ ਹੈ।

ਅਮਾਨਤੁੱਲਾ ਖਾਨ (Amanatullah Khan) ‘ਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਤੌਰ ‘ਤੇ ਕੰਮ ਕਰਦੇ ਹੋਏ ਕਥਿਤ ਨਿਯਮਾਂ ਦੀ ਉਲੰਘਣਾ ਕਰਕੇ 32 ਜਣਿਆਂ ਦੀ ਭਰਤੀ ਕਰਨ ਦਾ ਦੋਸ਼ ਹੈ। ਦੋਸ਼ ਸੀ ਕਿ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ‘ਆਪ’ ਵਿਧਾਇਕ ਨੇ ਭ੍ਰਿਸ਼ਟਾਚਾਰ ਅਤੇ ਪੱਖਪਾਤ ਕੀਤਾ ਸੀ। ਇਸ ਤੋਂ ਇਲਾਵਾ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਕਿਰਾਏ ‘ਤੇ ਦਿੱਤਾ ਗਿਆ ਸੀ। ਉਸ ‘ਤੇ ਦਿੱਲੀ ਸਰਕਾਰ ਤੋਂ ਗ੍ਰਾਂਟ-ਇਨ-ਏਡ ਸਮੇਤ ਬੋਰਡ ਫੰਡਾਂ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਸੀ।

Scroll to Top