ED

ਰਾਂਚੀ ਦੇ ਵੱਖ-ਵੱਖ ਇਲਾਕਿਆਂ ‘ਚ ED ਦੀ ਛਾਪੇਮਾਰੀ, 20 ਕਰੋੜ ਰੁਪਏ ਤੋਂ ਵੱਧ ਨਕਦੀ ਬਰਾਮਦ

ਚੰਡੀਗੜ੍ਹ, 06 ਮਈ 2024: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਹੈ । ਵਰਿੰਦਰ ਰਾਮ ਮਾਮਲੇ ‘ਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਸਹਾਇਕ ਤੋਂ ਭਾਰੀ ਮਾਤਰਾ ‘ਚ ਨਕਦੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 20 ਕਰੋੜ ਰੁਪਏ ਤੋਂ ਜ਼ਿਆਦਾ ਦੀ ਗਿਣਤੀ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗਿਣਤੀ ਅਜੇ ਜਾਰੀ ਹੈ।

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਸਾਲ ਫਰਵਰੀ ਵਿੱਚ ਈਡੀ (ED) ਨੇ ਝਾਰਖੰਡ ਦੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਇੰਜਨੀਅਰ ਵਰਿੰਦਰ ਕੇ. ਰਾਮ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ । ਪੁੱਛਗਿੱਛ ਦੌਰਾਨ ਵਰਿੰਦਰ ਰਾਮ ਨੇ ਈਡੀ ਸਾਹਮਣੇ ਕਈ ਵੱਡੀਆਂ ਹਸਤੀਆਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਵੀ ਕੀਤਾ। ਜਾਣਕਾਰੀ ਮੁਤਾਬਕ ਰਾਮ ਦੇ ਸਥਾਨ ‘ਤੇ 150 ਕਰੋੜ ਰੁਪਏ ਦੀ ਜਾਇਦਾਦ ਮਿਲੀ ਸੀ। ਇਸ ਤੋਂ ਇਲਾਵਾ ਦੋ ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ।

ਈਡੀ ਨੇ ਵਰਿੰਦਰ ਰਾਮ ਕੋਲੋਂ ਇੱਕ ਲੈਪਟਾਪ ਅਤੇ ਕੁਝ ਪੈੱਨ ਡਰਾਈਵ ਵੀ ਬਰਾਮਦ ਕੀਤੀ ਹੈ। ਈਡੀ ਨੇ ਪਿਛਲੇ ਸਾਲ 21 ਫਰਵਰੀ ਨੂੰ ਉਨ੍ਹਾਂ ਦੇ 24 ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕੀਤੀ ਸੀ ਜੋ 22 ਫਰਵਰੀ ਨੂੰ ਖ਼ਤਮ ਹੋਈ ਸੀ। ਇਸ ਛਾਪੇਮਾਰੀ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਦੇ ਆਧਾਰ ’ਤੇ ਏਜੰਸੀ ਵੱਲੋਂ ਵਰਿੰਦਰ ਰਾਮ ਤੋਂ ਦੋ ਦਿਨ ਪੁੱਛਗਿੱਛ ਕੀਤੀ ਗਈ।

Scroll to Top