ED Raid in Ludhiana

ਈਡੀ ਦੀ ਲੁਧਿਆਣਾ ਵਿਖੇ ਛਾਪੇਮਾਰੀ, ਕੇਂਦਰੀ ਸੁਰੱਖਿਆ ਬਲ ਤਾਇਨਾਤ

ਲੁਧਿਆਣਾ, 23 ਸਤੰਬਰ 2026: ਈਡੀ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਹੁਣ ਈਡੀ ਟੀਮ ਨੇ ਲੁਧਿਆਣਾ ਵਿਖੇ ਗੁਰਪ੍ਰੀਤ ਸਿੰਘ ਉਰਫ਼ ਪ੍ਰਿੰਸ ਦੇ ਘਰ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਕਈ ਘੰਟਿਆਂ ਤੋਂ ਘਰ ‘ਚ ਜਾਂਚ ਕਰ ਰਹੀ ਹੈ ਅਤੇ ਈਡੀ ਨਾਲ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਵੀ ਮੌਜੂਦ ਹਨ।

ਇਸਤੋਂ ਪਹਿਲਾਂ ਈਡੀ ਵੱਲੋਂ ਚੰਡੀਗੜ੍ਹ ‘ਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਸਾਬਕਾ ਮੁੱਖ ਪ੍ਰਸ਼ਾਸਕ ਅਤੇ ਪੰਜਾਬ ਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਰਾਜੀਵ ਗੁਪਤਾ ਦੇ ਘਰ ਛਾਪੇਮਾਰੀ ਕੀਤੀ।

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕਰ ਰਿਹਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਹੁਣ ਇੱਕ ਅਧਿਕਾਰੀ ਜਾਂ ਇੱਕ ਫਾਈਲ ਤੱਕ ਸੀਮਤ ਨਹੀਂ ਰਿਹਾ। ਖ਼ਬਰਾਂ ਹਨ ਕਿ ਜਾਂਚ ਏਜੰਸੀ ਗਮਾਡਾ ਨਾਲ ਸਬੰਧਤ ਫੈਸਲਿਆਂ ‘ਚ ਸੀਨੀਅਰ ਨੌਕਰਸ਼ਾਹਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।

Read More: ਮਾਨਸਾ ‘ਚ ਦਰਦਨਾਕ ਸੜਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌ.ਤ, 5 ਜਣੇ ਜ਼ਖਮੀ

ਵਿਦੇਸ਼

Scroll to Top