ਚੰਡੀਗੜ੍ਹ 05 ਅਗਸਤ 2022: ਈਡੀ (ED) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੇ ਮੰਨੀ ਲਾਂਡਰਿੰਗ ਮਾਮਲੇ ‘ਚ ਤਾਮਿਲਨਾਡੂ ‘ਚ ਕਰੀਬ ਅੱਧੀ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੂੰ ਵੀ ਇਸੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ 2011 ਵਿੱਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦੀਆਂ ਰਿਪੋਰਟਾਂ ਆਈਆਂ ਸਨ। ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਲਈ ਰਿਸ਼ਵਤ ਲੈਣ ਦੇ ਕਾਰਤੀ ਚਿਦੰਬਰਮ ਦੇ ਦੋਸ਼ਾਂ ਦੀ ਈਡੀ ਵਲੋਂ ਜਾਂਚ ਕੀਤੀ ਜਾ ਰਹੀ ਹੈ |
ਈਡੀ (ED)ਵੱਲੋਂ ਸ਼ੁੱਕਰਵਾਰ ਨੂੰ ਮਾਰੇ ਗਏ ਛਾਪਿਆਂ ਦੌਰਾਨ ਚੇੱਨਈ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਕੁਝ ਕੰਪਨੀਆਂ ਅਤੇ ਉਨ੍ਹਾਂ ਦੇ ਪ੍ਰਮੋਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਈਡੀ ਨੇ ਇਸੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਐਫਆਈਆਰ ਦਾ ਨੋਟਿਸ ਲੈਂਦਿਆਂ ਮਈ ਵਿੱਚ ਜਾਂਚ ਸ਼ੁਰੂ ਕੀਤੀ ਸੀ। ਜਿਸ ਤੋਂ ਬਾਅਦ ਮਨੀ ਲਾਂਡਰਿੰਗ ਰੋਕੂ ਐਕਟ (PMLA) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।