ਪੰਜਾਬ, 18 ਅਪ੍ਰੈਲ 2026: ਈਡੀ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ‘ਤੇ ਕਰੀਬ 26 ਘੰਟਿਆਂ ਤੋਂ ਛਾਪੇਮਾਰੀ ਜਾਰੀ ਹੈ |ਈਡੀ ਅਧਿਕਾਰੀ ਸੰਜੀਵ ਅਰੋੜਾ, ਉਨ੍ਹਾਂ ਦੇ ਦੋ ਭਾਈਵਾਲਾਂ ਅਤੇ ਉਨ੍ਹਾਂ ਦੇ ਪੁੱਤਰ ਦੀਆਂ ਫਰਮਾਂ ਦੀ 26 ਘੰਟਿਆਂ ਤੋਂ ਜਾਂਚ ਕਰ ਰਹੇ ਹਨ। ਇਹ ਛਾਪੇਮਾਰੀ ਲੁਧਿਆਣਾ, ਜਲੰਧਰ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਕੁੱਲ 13 ਥਾਵਾਂ ‘ਤੇ ਕੀਤੀ ਜਾ ਰਹੀ ਹੈ।
ਛਾਪੇਮਾਰੀ ਦੌਰਾਨ, ਮੰਤਰੀ ਸੰਜੀਵ ਅਰੋੜਾ ਦੇ ਦਿੱਲੀ ਸਥਿਤ ਸਰਕਾਰੀ ਨਿਵਾਸ, ਉਨ੍ਹਾਂ ਦੇ ਨਿੱਜੀ ਨਿਵਾਸ, ਕੰਪਨੀ ਦਫ਼ਤਰਾਂ ਅਤੇ ਨਜ਼ਦੀਕੀ ਸਾਥੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਰਿਪੋਰਟਾਂ ਮੁਤਾਬਕ, ਈਡੀ ਦੀ ਕਾਰਵਾਈ ਸਟਾਕ ਮਾਰਕੀਟ ‘ਚ ਅੰਦਰੂਨੀ ਵਪਾਰ ਅਤੇ ਯੂਏਈ ਤੋਂ ਭਾਰਤ ‘ਚ ਸ਼ੱਕੀ ਫੰਡਾਂ ਦੀ ਰਾਊਂਡ-ਟ੍ਰਿਪਿੰਗ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
ਕੇਂਦਰੀ ਸੁਰੱਖਿਆ ਬਲ ਦੀਆਂ ਟੀਮਾਂ ਲੁਧਿਆਣਾ ਦੇ ਗੁਰਦੇਵ ਨਗਰ ‘ਚ ਸੰਜੀਵ ਅਰੋੜਾ ਦੇ ਘਰ ਤਾਇਨਾਤ ਹਨ ਅਤੇ ਈਡੀ ਅਧਿਕਾਰੀ ਅੰਦਰ ਕਾਰਵਾਈ ਕਰ ਰਹੇ ਹਨ। ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਈਡੀ ਦੀਆਂ ਟੀਮਾਂ ਸ਼ੁੱਕਰਵਾਰ ਸਵੇਰੇ 7 ਵਜੇ ਉਨ੍ਹਾਂ ਦੇ ਘਰ ਪਹੁੰਚੀਆਂ। ਜਾਂਚ 26 ਘੰਟਿਆਂ ਤੋਂ ਜਾਰੀ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੱਕ, ਹਰ ਕੋਈ ਸੰਜੀਵ ਅਰੋੜਾ ਦੇ ਬਚਾਅ ‘ਚ ਆਏ ਹਨ। ਕੇਜਰੀਵਾਲ ਨੇ ਇਸਨੂੰ ਭਾਜਪਾ ਦੀ ਨਿਰਾਸ਼ਾ ਦਾ ਪ੍ਰਗਟਾਵਾ ਦੱਸਿਆ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਈਡੀ ਦੀ ਕਾਰਵਾਈ ਦੀ ਨਿੰਦਾ ਕੀਤਾ ਹੈ | ਆਪ ਨੇ ਭਾਜਪਾ ‘ਤੇ ਗੈਰ-ਭਾਜਪਾ ਸਰਕਾਰਾਂ ਖ਼ਿਲਾਫ ਕੇਂਦਰੀ ਏਜੇਂਸ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ |
Read More: ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਭਾਜਪਾ ਦੀ ਬੌਖਲਾਹਟ: ਆਪ ਪੰਜਾਬ




