ED

ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰਕ ਮੈਂਬਰਾਂ ਦੀ ਰਿਹਾਇਸ਼ਾਂ ‘ਤੇ ਈਡੀ ਵਲੋਂ ਛਾਪੇਮਾਰੀ

ਚੰਡੀਗੜ੍ਹ,10 ਮਾਰਚ 2023: ਕੇਂਦਰੀ ਜਾਂਚ ਏਜੰਸੀਆਂ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ (Lalu Prasad Yadav) ‘ਤੇ ਸ਼ਿਕੰਜਾ ਕੱਸ ਰਹੀਆਂ ਹਨ। ਸੀਬੀਆਈ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲਾਲੂ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਦੇ ਦਿੱਲੀ ਸਥਿਤ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਜ਼ਮੀਨ ਦੇ ਬਦਲੇ ਨੌਕਰੀ ਦੇ ਮਾਮਲੇ ਵਿੱਚ ਕੀਤੀ ਹੈ। ਇਸ ਤੋਂ ਪਹਿਲਾਂ ਆਈਆਰਸੀਟੀਸੀ ਮਾਮਲੇ ਵਿੱਚ ਵੀ ਈਡੀ ਦੀ ਇੱਕ ਟੀਮ ਲਾਲੂ ਦੇ ਕਰੀਬੀ ਅਬੂ ਦੁਜਾਨਾ ਦੇ ਘਰ ਪਹੁੰਚੀ ਸੀ।

ਗੌਰਤਲਬ ਹੈ ਕਿ ਮੰਗਲਵਾਰ ਨੂੰ ਸੀਬੀਆਈ ਦੀ ਟੀਮ ਨੇ ਲਾਲੂ ਪ੍ਰਸਾਦ ਯਾਦਵ (Lalu Prasad Yadav) ਤੋਂ ਜ਼ਮੀਨ-ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕੀਤੀ। ਸੀਬੀਆਈ ਦੀ ਟੀਮ ਨੇ ਲਾਲੂ ਯਾਦਵ ਤੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ। RJD ਸੁਪਰੀਮੋ ਨੂੰ ਟੀਮ ਨੇ ਦੁਪਹਿਰ ਦੇ ਖਾਣੇ ਤੋਂ ਦੋ ਘੰਟੇ ਪਹਿਲਾਂ ਅਤੇ ਉਸ ਤੋਂ ਬਾਅਦ ਲਗਭਗ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ । ਇਸ ਦੇ ਨਾਲ ਹੀ ਇਸੇ ਮਾਮਲੇ ‘ਚ ਲਾਲੂ ਦੀ ਪਤਨੀ ਰਾਬੜੀ ਦੇਵੀ ਤੋਂ ਸੋਮਵਾਰ ਨੂੰ ਪਟਨਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕੀਤੀ ਗਈ ਸੀ |

Scroll to Top