July 4, 2024 11:53 pm

ED ਨੇ ਨੈਸ਼ਨਲ ਹੈਰਾਲਡ ਬਿਲਡਿੰਗ ਦਾ ਯੰਗ ਇੰਡੀਆ ਦਫ਼ਤਰ ਕੀਤਾ ਸੀਲ

ਚੰਡੀਗੜ੍ਹ 03 ਅਗਸਤ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਹੈਰਾਲਡ ਬਿਲਡਿੰਗ ਦਾ ਯੰਗ ਇੰਡੀਆ ਦਾ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਇਹ ਵੀ ਹਦਾਇਤ ਕੀਤੀ ਗਈ ਕਿ ਏਜੰਸੀ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਇਮਾਰਤ ਨਾ ਖੋਲ੍ਹੀ ਜਾਵੇ। ਈਡੀ ਵੱਲੋਂ ਜਾਰੀ ਇਸ ਹਦਾਇਤ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ (ਏਆਈਸੀਸੀ) ਦੇ ਮੁੱਖ ਦਫ਼ਤਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਹੈ |

ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਕਾਂਗਰਸ ਨੇ ਇਸ ਮੁੱਦੇ ‘ਤੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ। ਕਾਂਗਰਸ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਨੈਸ਼ਨਲ ਹੈਰਾਲਡ ਮਾਮਲੇ ‘ਚ ਦੇਸ਼ ਭਰ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਵਿੱਚ ਨੈਸ਼ਨਲ ਹੈਰਾਲਡ ਦਾ ਦਫ਼ਤਰ ਵੀ ਸ਼ਾਮਲ ਹੈ।