ਚੰਡੀਗੜ੍ਹ, 21 ਮਾਰਚ, 2024: ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ 10ਵੇਂ ਸੰਮਨ ਦੇਣ ਲਈ ਪਹੁੰਚੀ ਹੈ। ਕੇਜਰੀਵਾਲ ਦੇ ਘਰ ਦੇ ਬਾਹਰ ਏਸੀਪੀ ਰੈਂਕ ਦੇ ਕਈ ਅਧਿਕਾਰੀ ਮੌਜੂਦ ਹਨ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਇਸ ਤੋਂ ਪਹਿਲਾਂ ਅੱਜ ਦਿੱਲੀ ਹਾਈ ਕੋਰਟ ‘ਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਜਿਸ ‘ਤੇ ਅਦਾਲਤ ਨੇ ਗ੍ਰਿਫਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਹਾਈ ਕੋਰਟ ਨੇ ਵੀਰਵਾਰ ਨੂੰ ਕਥਿਤ ਸ਼ਰਾਬ ਨੀਤੀ ਮੁੱਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਪੜਾਅ ‘ਤੇ ਦੰਡਕਾਰੀ ਕਾਰਵਾਈ ਤੋਂ ਅੰਤਰਿਮ ਸੁਰੱਖਿਆ ਦੇਣ ਦਾ ਆਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ।