July 7, 2024 12:00 pm
ਸਤੇਂਦਰ ਜੈਨ

ED ਵਲੋਂ ਕੇਜਰੀਵਾਲ ਦੇ ਮੰਤਰੀ ਸਤੇਂਦਰ ਜੈਨ ਦੀ ਕਰੋੜਾਂ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਕੁਰਕ

ਚੰਡੀਗੜ੍ਹ 05 ਅਪ੍ਰੈਲ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਵਿਰੁੱਧ ਕਾਰਵਾਈ ਕੀਤੀ ਹੈ। ਇਹ ਕਾਰਵਾਈ ਸੀਬੀਆਈ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਦਰਜ ਐਫਆਈਆਰ ਦੇ ਆਧਾਰ ’ਤੇ ਕੀਤੀ ਗਈ ਹੈ। ਜਿਸ ‘ਚ ਉਸਦੇ ਪਰਿਵਾਰ ਅਤੇ ਫਰਮਾਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਸਥਾਈ ਤੌਰ ‘ਤੇ ਕੁਰਕ ਕੀਤੀ ਗਈ ਹੈ। ਸਤੇਂਦਰ ਜੈਨ ਦੇ ਪਰਿਵਾਰ ਅਤੇ ਫਰਮਾਂ ਨਾਲ ਸੰਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਇੱਕ ਆਰਜ਼ੀ ਹੁਕਮ ਜਾਰੀ ਕੀਤਾ ਗਿਆ ਸੀ।