Site icon TheUnmute.com

ED ਦੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵੱਡੀ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Sadhu Singh Dharamsot

ਚੰਡੀਗੜ੍ਹ, 15 ਮਾਰਚ 2024: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਅਤੇ ਉਨ੍ਹਾਂ ਦੇ ਪੁੱਤ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਈਡੀ ਜਾਂਚ ਕਰ ਰਹੀ ਹੈ।

ਸਾਧੂ ਧਰਮਸੋਤ (Sadhu Singh Dharamsot) 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਮੁਤਾਬਕ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਜਿਸ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਬਣਾਇਆ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਸਮੇਤ ਅਚੱਲ ਅਤੇ ਚੱਲ ਜਾਇਦਾਦ ਸਮੇਤ ਬੈਂਕ ਬੈਲੇਂਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸ਼ਾਮਲ ਹਨ।

Exit mobile version