ਵੋਟਾਂ ਦੇ ਅਧਿਕਾਰ

ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਾਂ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 06 ਮਈ 2024: ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫਸਰ, ਕਪਿਲ ਸ਼ਰਮਾ, ਸਹਾਇਕ ਸਵੀਪ ਨੋਡਲ ਅਫਸਰ ਰਜੀਵ ਛਾਬੜਾ ਦੀ ਯੋਗ ਅਗਵਾਈ ਹੇਠ ਅੱਜ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵੋਟਰ ਜਾਗਰੂਕਤਾ ਸੈਮੀਨਾਰ ਜੋ ਕਿ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਆਯੋਜਿਤ ਕੀਤਾ ਗਿਆ।

ਇਸ ਮੌਕੇ ਕੰਪਿਉਟਰ ਫੈਕੇਲਟੀ ਰਮਨਦੀਪ ਸਿੰਘ ਨੇ ਯੂਥ ਵੋਟਰ ਵਿਦਿਅਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਪ੍ਰੇਰਿਤ ਕੀਤਾ ਅਤੇ ਵੋਟਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਭਾਗ ਵੀ ਲਿਆ ਗਿਆ। ਇਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਵੱਲੋਂ ਬਲਾਕ ਗਿੱਦੜਬਾਹਾ ਵਿਖੇ ਵੀ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਵੋਟਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।

Scroll to Top