Heat

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 08 ਮਈ 2024: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ (Heat) ਵਧਣ ਨਾਲ ਗਰਮੀ ਵੱਧ ਰਹੀ ਹੈ | ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਬੱਚਿਆਂ ਅਤੇ ਹੋਰ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਹੈ ਕਿ ਕਿਵੇਂ ਢੁਕਵੇਂ ਕੱਪੜੇ ਪਾ ਕੇ ਗਰਮੀ ਤੋਂ ਬਚਣਾ ਹੈ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡ ਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਤੁਸੀਂ ਆਪਣੇ ਫੋਨ ‘ਤੇ ਮੌਸਮ ਸੰਬੰਧੀ ਐਪ ਡਾਊਨਲੋਡ ਕਰੋ।

ਵਿਭਾਗ ਨੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਕਿਡਨੀ ਜਾਂ ਲੀਵਰ ਦੀਆਂ ਬੀਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਸਦੇ ਨਾਲ ਹੀ ਗਰਮੀ (Heat) ਤੋਂ ਬਚਣ ਲਈ ਓਰਸ ਘੋਲ ਦੀ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ।

ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

Scroll to Top