Meritorious Schools

ਸਿੱਖਿਆ ਵਿਭਾਗ ਵਲੋਂ 15 ਮਈ ਤੋਂ ਹੋਣ ਵਾਲੀਆਂ ਛੁੱਟੀਆਂ ਰੱਦ ਕਰਨ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ 13 ਮਈ 2022: ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ 15 ਮਈ ਤੋਂ ਹੋਣ ਵਾਲੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ, ਇਸਦੇ ਨਾਲ ਹੀ ਕਲਾਸਾਂ ਆਫਲਾਈਨ ਲੱਗਣਗੀਆਂ | ਇਸਦੇ ਨਾਲ ਹੀ ਪੱਤਰ ‘ਚ ਲਿਖਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੁਣ 01 ਜੂਨ ਤੋਂ ਹੋਣਗੀਆਂ |

ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ’ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ’ਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ

ਸਿੱਖਿਆ ਵਿਭਾਗ

Scroll to Top