Site icon TheUnmute.com

ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਜਾਗਰੂਕ

ਵੋਟਰਾਂ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ 2024: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੈਸ਼ਨਲ ਬੈਂਕ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੀਪ ਟੀਮ ਇੰਚਾਰਜ ਸ਼ਮਿੰਦਰ ਬੱਤਰਾ, ਸੰਜੀਵ ਕੁਮਾਰ, ਗੁਰਦੇਵ ਸਿੰਘ , ਧੀਰਜ ਕੁਮਾਰ, ਪਰਵੀਨ ਕੁਮਾਰ ਸ਼ਰਮਾ ਅਤੇ ਸੰਨੀ ਮਿੱਤਲ ਵੱਲੋਂ ਲੋਕ ਸਭਾ ਚੋਣਾਂ 2024 ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਸਮੇਂ ਬੈਂਕ ਮੈਨੇਜਰ ਰਕੇਸ਼ ਕੁਮਾਰ, ਜਸਕਰਨ ਸਿੰਘ, ਆਰ ਪੀ ਸ਼ਰਮਾ, ਆਸ਼ੀਸ਼ ਕੁਮਾਰ, ਰਵੀ ਕੁਮਾਰ ,ਮੈਡਮ ਗੁਰਪ੍ਰੀਤ ਕੌਰ ਤੇ ਮੈਡਮ ਰਮਨਦੀਪ ਕੌਰ ਹਾਜ਼ਰ ਸਨ ਇਸ ਦੇ ਨਾਲ ਨਾਲ ਬੈਂਕ ਵਿੱਚ ਆਏ ਹੋਏ ਖਾਤਾ ਧਾਰਕਾਂ ਨੂੰ ਵੀ ਵੋਟਾਂ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸੇ ਤਰ੍ਹਾਂ ਹੀ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆ ਨੂੰ ਵੀ ਵੋਟਰ ਦੀ ਮਹੱਤਤਾਂ ਸਬੰਧੀ ਜਾਗਰੂਕ ਕੀਤਾ ਗਿਆ।

Exit mobile version