26 ਨਵੰਬਰ 2026 : ਸਰਦੀਆਂ ਦੌਰਾਨ ਸਰਕਾਰ ਵੱਲੋਂ ਤੈਅ ਕੀਤੇ ਸਮੇਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੀ ਹੁਣ ਖ਼ੈਰ ਨਹੀਂ। ਸਿੱਖਿਆ ਵਿਭਾਗ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਣ ਵਾਲੀਆਂ ਸੰਸਥਾਵਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾ ਲਿਆ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ 1 ਨਵੰਬਰ ਤੋਂ 28 ਫਰਵਰੀ ਤੱਕ ਸਰਕਾਰ ਵੱਲੋਂ ਨਿਰਧਾਰਤ ਸਕੂਲ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਜਾਂ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਹੋਣ ‘ਤੇ ਸਕੂਲ ਮੈਨੇਜਮੈਂਟ ਅਤੇ ਮੁਖੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਦੇ ਭਾਰੀ ਬਸਤਿਆਂ ਅਤੇ ਸਕੂਲੀ ਵਾਹਨਾਂ ਦੀ ਸੁਰੱਖਿਆ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
READ MORE : ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ-ਅਕਾਲੀ ਦਲ ਵਿਚਾਲੇ 8 ਸੀਟਾਂ ਦੀ ਮੰਗ ‘ਤੇ ਚਰਚਾ




