Harjot Bains

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੋਹਾਲੀ ਵਿਖੇ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ 26 ਅਗਸਤ 2022: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਮੋਹਾਲੀ 3-ਬੀ1 ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਮਿਲੇ । ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਇਸਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ । ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਮੰਤਰੀ ਵਲੋਂ ਸੂਬੇ ਦੇ ਵੱਖ ਵੱਖ ਸਕੂਲਾਂ ‘ਚ ਜਾ ਕੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ |

Scroll to Top