TheUnmute.com

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ | ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਕਿਹਾ ਹੈ ।

Harjot Singh Bains

Exit mobile version