ਚੰਡੀਗੜ੍ਹ 28 ਅਗਸਤ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਚੋਣ ਹੋਈ ਹੈ।