Principals Harjot Singh Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 14 ਮਈ 2025: ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਐਲਾਨੇ 12ਵੀਂ ਜਮਾਤ ਦੇ ਬੋਰਡ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ‘ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਪ੍ਰਤੀ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ‘ਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਹਰਸੀਰਤ ਕੌਰ ਨੇ 500 ‘ਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸਦੇ ਨਾਲ ਹੀ ਐੱਸ.ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕੱਸੋਆਣਾ(ਫਿਰੋਜ਼ਪੁਰ) ਦੀ ਮਨਵੀਰ ਕੌਰ ਨੇ 500 ‘ਚੋਂ 498 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਭੀਖੀ (ਮਾਨਸਾ) ਦੇ ਅਰਸ਼ ਨੇ 500 ‘ਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ (Harjot Singh Bains) ਕਿਹਾ ਕਿ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਪ੍ਰਤੀ ਇਨ੍ਹਾਂ ਵਿਦਿਆਰਥੀਆਂ ਦੀ ਲਗਨ ਅਤੇ ਵਚਨਬੱਧਤਾ ਸੱਚਮੁੱਚ ਰੰਗ ਲਿਆਈ ਹੈ ਅਤੇ ਇਹ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ।
12ਵੀਂ ਜਮਾਤ ਦੇ ਨਤੀਜਿਆਂ ‘ਚ, ਕੁੜੀਆਂ ਨੇ 94.32 ਪ੍ਰਤੀਸ਼ਤ ਦੀ ਪਾਸ ਦਰ ਨਾਲ ਬਹੁਤ ਵਧੀਆ ਪ੍ਰਦਰਸ਼ਨ ਕਰਕੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ।

ਨਤੀਜਿਆਂ ਨੂੰ ਸ਼ਲਾਘਾਯੋਗ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 2,65,388 ਰੈਗੂਲਰ ਵਿਦਿਆਰਥੀ ਅਤੇ 12,571 ਓਪਨ ਸਕੂਲ ਦੇ ਵਿਦਿਆਰਥੀ ਪ੍ਰੀਖਿਆ ‘ਚ ਬੈਠੇ ਸਨ। ਨਤੀਜਿਆਂ ‘ਚ ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ, ਜਿਨ੍ਹਾਂ ਦੀ ਪਾਸ ਦਰ ਕ੍ਰਮਵਾਰ 91 ਪ੍ਰਤੀਸ਼ਤ ਅਤੇ 68.24 ਪ੍ਰਤੀਸ਼ਤ ਰਹੀ ਹੈ।

Read More: PSEB 12th Result 2025: 12ਵੀਂ ਜਮਾਤ ਦੇ ਨਤੀਜੇ ਜਾਰੀ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ‘ਤੇ ਕੀਤਾ ਕਬਜ਼ਾ

Scroll to Top