Harjot Singh Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਵਰਮੈਨ ਵਿਸ਼ੇਸ ਤੌਰ ‘ਤੇ ਕੀਤੇ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ 14 ਅਪ੍ਰੈਲ 2023: ਹਰਜੋਤ ਸਿੰਘ ਬੈਂਸ (Harjot Singh Bains) ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਸਵੱਛਤਾ ਲਈ ਜਮੀਨੀ ਪੱਧਰ ਤੇ ਵਿਸੇਸ ਯੌਗਦਾਨ ਪਾਉਣ ਵਾਲੇ ਸਾਡੇ ਅਸਲੀ ਹੀਰੋ ਬਹੁਤ ਹੀ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਹਨ, ਇਸ ਲਈ ਅੱਜ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਅੱਜ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿੱਚ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਸੰਵਿਧਾਨ ਨਿਰਮਾਤਾ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨ ਲਈ ਇੱਥੇ ਪੁੱਜੇ ਸਨ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ ਅਤੇ ਨਗਰ ਕੋਂਸਲ ਦੇ ਸੀਵਰਮੈਨ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤੇ ਅਤੇ ਕਿਹਾ ਕਿ ਕੇਵਲ ਅੱਜ ਦੇ ਦਿਨ ਹੀ ਨਹੀ ਸਵੱਛਤਾ ਵਿੱਚ ਯੋਗਦਾਨ ਪਾਉਣ ਵਾਲੇ ਹਰ ਨਾਗਰਿਕ ਦਾ ਹਮੇਸ਼ਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

ਉਹ ਬਿਨਾ ਆਪਣੀ ਜਾਨ ਦੀ ਪ੍ਰਵਾਹ ਕਰੇ ਦਿਨ ਰਾਤ ਮਿਹਨਤ ਕਰਦੇ ਹਨ। ਉਨ੍ਹਾ ਨੇ ਕਿਹਾ ਕਿ ਸਮਾਜ ਵਿਚ ਬਰਾਬਰੀ ਦਾ ਅਧਿਕਾਰ ਦੇਣ ਲਈ ਬਾਬਾ ਸਾਹਿਬ ਨੇ ਬਹੁਤ ਕੁਝ ਕੀਤਾ ਹੈ ਅਤੇ ਅਸੀ ਵੀ ਉਨ੍ਹਾਂ ਵੱਲੋ ਦਰਸਾਏ ਮਾਰਗ ਤੇ ਚੱਲ ਰਹੇ ਹਾਂ। ਸਮਾਨਤਾ ਦੇ ਅਧਿਕਾਰ ਦਾ ਅਰਥ ਸਮਾਜਿਕ ਅਤੇ ਆਰਥਿਕ ਬਰਾਬਰੀ ਤੱਕ ਸੀਮਤ ਨਹੀ ਹੈ, ਸਗੋਂ ਹਰ ਖੇਤਰ ਵਿੱਚ ਸਮਾਨਤਾ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਬਾਬਾ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਹੀ ਅੱਜ ਅਜ਼ਾਦੀ ਦੀ ਫਿਜ਼ਾ ਦਾ ਅਨੰਦ ਮਾਣਦੇ ਹੋਏ ਆਪਣੇ ਮੋਲਿਕ ਅਧਿਕਾਰਾ ਤੇ ਕਰਤੱਵਾ ਪ੍ਰਤੀ ਸੁਚੇਤ ਹੋਏ ਹਾਂ।

ਸਿੱਖਿਆ ਮੰਤਰੀ (Harjot Singh Bains) ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸੁਸਾਇਟੀ ਵੱਲੋਂ ਸਮਾਜ ਸੇਵਾ ਵਿੱਚ ਕੀਤੇ ਜਾ ਰਹੇ ਵਿਸ਼ੇਸ ਉਪਰਾਲਿਆ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੀਤੇ ਸਮੇ ਦੌਰਾਨ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਅਸੀ ਸਵੱਛਤਾ ਲਈ ਬਹੁਤ ਕੁਝ ਕੀਤਾ ਹੈ, ਇਸ ਵਿੱਚ ਸਾਡੇ ਸਾਥੀਆਂ ਸਹਿਯੋਗੀਆਂ ਦਾ ਭਰਪੂਰ ਸਹਿਯੋਗ ਮਿਲਿਆ ਹੈ। ਕਾਰਜਕਾਰੀ ਇੰ.ਜਲ ਸਪਲਾਈ ਹਰਜੀਤਪਾਲ ਸਿੰਘ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮਾਹਰ ਡਾਕਟਰ ਰਣਵੀਰ ਸਿੰਘ ਨੇ ਬਾਬਾ ਸਾਹਿਬ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੇ ਉਪਰਾਲਿਆਂ ਲਈ ਉਨ੍ਹਾਂ ਦਾ ਵਿਸ਼ੇਸ ਧੰਨਵਾਦ ਕੀਤਾ।

ਇਸ ਮੌਕੇ ਏ.ਡੀ.ਸੀ ਅਮਰਦੀਪ ਸਿੰਘ ਗੁਜਰਾਲ, ਡਾ.ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ,ਐਕਸੀਅਨ ਹਰਜੀਤਪਾਲ, ਡਾਕਟਰ ਰਣਵੀਰ ਸਿੰਘ,ਜਸਪ੍ਰੀਤ ਜੇ.ਪੀ, ਬੀ.ਡੀ.ਪੀ.ਓ ਈਸ਼ਾਨ ਚੋਧਰੀ,ਸੋਹਣ ਸਿੰਘ ਬੈਂਸ, ਦਲਜੀਤ ਸਿੰਘ ਕਾਕਾ ਨਾਨਗਰਾ, ਦਵਿੰਦਰ ਸਿੰਘ ਛਿੰਦੂ,ਕੇਸਰ ਸੰਧੂ, ਕੈਪਟਨ ਗੁਰਨਾਮ ਸਿੰਘ, ਚੇਅਰਮੈਨ ਰਾਕੇਸ਼ ਮਹਿਲਮਾਂ,ਰੋਹਿਤ ਕਾਲੀਆ, ਜੁਝਾਰ ਆਸਪੁਰ,ਬਿੱਲਾ ਮਹਿਲਵਾਂ, ਸਰਬਜੀਤ ਭਟੋਲੀ,ਜਸਵਿੰਦਰ ਭੰਗਲਾ,ਊਸ਼ਾ ਰਾਣੀ, ਕਮਲੇਸ਼ ਨੱਡਾ,ਹਰਵਿੰਦਰ ਕੌਰ, ਜਗਮੀਤ ਜੱਗਾ, ਪੰਮੂ ਢਿੱਲੋਂ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।

Scroll to Top